ਪੰਜਾਬ ਬੰਦ ’ਤੇ ਰਤਨ/ਜੋਧਾਂ ਵਿਖੇ ਦਿੱਤਾ ਧਰਨਾ

Share and Enjoy !

Shares

ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ
(ਦੇਵ ਸਰਾਭਾ) ਸਰਾਭਾ ਲੁਧਿਆਣਾ। ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਅੱਡਾ ਰਤਨ/ਜੋਧਾਂ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਮਾਨਸਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਰਹਿਨੁਮਾਈ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ ਆਵਾਜਾਈ ਰੋਕ ਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਬੱਲੋਵਾਲ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੋਰਚੇ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਧਰਨੇ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਕੁਲਦੀਪ ਸਿੰਘ ਮੋਹੀ, ਬਲਦੇਵ ਸਿੰਘ ਦੇਵ ਸਰਾਭਾ, ਮਾ: ਗੁਰਮੀਤ ਸਿੰਘ ਮੋਹੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਲੰਮੇ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਸਨ ਬੁਲਾਰਿਆਂ ਅਨੁਸਾਰ, ਕੁਝ ਦਿਨ ਪਹਿਲਾਂ ਮੈਡੀਕਲ ਸਟੋਰ ’ਤੇ ਨਸ਼ਿਆਂ ਦੀ ਵਿਕਰੀ ਰੋਕਣ ਦੇ ਯਤਨ ਦੌਰਾਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਮਾਮਲੇ ਵਿੱਚ ਇਨਸਾਫ਼ ਦਿਵਾਉਣ ਅਤੇ ਮੋਰਚੇ ਵੱਲੋਂ ਉਠਾਈਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਦੇ ਸੱਦੇ ’ਤੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੱਦੇ ਨੂੰ ਪੰਜਾਬ ਭਰ ਵਿੱਚ ਸਮਰਥਨ ਮਿਲਿਆ ਅਤੇ ਰਤਨ/ਜੋਧਾਂ ਦੇ ਮੇਨ ਬਾਜ਼ਾਰ ਵੀ ਪੂਰੀ ਤਰ੍ਹਾਂ ਬੰਦ ਰਿਹਾ।ਇਸ ਮੌਕੇ ਸੀਨੀਅਰ ਆਗੂ ਲਖਬੀਰ ਸਿੰਘ ਲੱਕੀ, ਮਨਜੀਤ ਸਿੰਘ ਕਾਨੂੰਗੋ, ਡਾ. ਜਸਵਿੰਦਰ ਸਿੰਘ ਕਾਲਖ, ਬਲਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਰਾਣਾ, ਹਰਨੇਕ ਸਿੰਘ ਗੁੱਜਰਵਾਲ, ਡਾ. ਕਮਲਪ੍ਰੀਤ ਕੌਰ ਰਤਨ, ਅਵਤਾਰ ਸਿੰਘ ਰਤਨ, ਜਗਦੇਵ ਸਿੰਘ ਢੈਪਈ, ਸਰਪੰਚ ਜਸਵੀਰ ਸਿੰਘ ਜੱਸੀ ਬੱਲੋਵਾਲ, ਸਰਪੰਚ ਪ੍ਰਕਾਸ਼ ਸਿੰਘ ਜੋਧਾਂ, ਪ੍ਰਧਾਨ ਨਿਰਮਲ ਸਿੰਘ ਰਤਨ ਅਤੇ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਸਮੇਤ ਹੋਰ ਆਗੂ ਵੱਲੋਂ ਵੀ ਧਰਨੇ ਵਿੱਚ ਸੰਬੋਧਨ ਕੀਤਾ। ਆਖਰ ਆਗੂਆਂ ਨੇ ਕਿਹਾ ਕਿ ਉਹ ਇਨਸਾਫ਼ ਲਈ ਚੱਲ ਰਹੇ ਮੋਰਚੇ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦੇ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਵਿੱਚ ਸਾਥ ਦੇਣਗੇ। ਇਸ ਦੌਰਾਨ ਹਰਦੀਪ ਸਿੰਘ ਸੋਨੀ ਬੱਲੋਵਾਲ ਤੇ ਸੇਵਾਦਾਰਾਂ ਵੱਲੋਂ ਸੰਗਤ ਲਈ ਗੁਰੂ ਕਾ ਲੰਗਰ ਤਿਆਰ ਕਰਕੇ ਸੇਵਾ ਨਿਭਾਈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਇਨਸਾਫ਼ ਦੀ ਮੰਗ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉੱਥੇ ਹੀ ਵੱਡੀ ਗਿਣਤੀ ਚ ਗੁਰੂ ਦੀਆਂ ਲਾਡਲੀਆਂ ਫੌਜਾਂ ਨਹਿੰਗ ਸਿੰਘਾਂ ਨੇ ਵੀ ਵੱਡਾ ਸਹਿਯੋਗ ਦਿੱਤਾ।

About Post Author

Share and Enjoy !

Shares

Leave a Reply

Your email address will not be published.