(ਨਿਊਜ਼ ਚੈਕ ਪੋਸਟ) ਪਟਿਆਲਾ। ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਅੱਜ ਇਸ ਵਿੱਚ ਸਰਗਰਮ ਭੂਮਿਕਾ ਨਿਭਾਈ ਗਈ ਅਤੇ ਬੰਦ ਨੂੰ ਸਫ਼ਲ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਪਾਰਟੀ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਹਿਲ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਹਮੇਸ਼ਾ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਹੱਕੀ ਮੰਗਾਂ ਦੀ ਪੈਰਵੀ ਕਰਨ ਲਈ ਵਚਨਬੱਧ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਸਰਗਰਮ ਭੂਮਿਕਾ ਨਿਭਾਉਂਦੀ ਆ ਰਹੀ ਹੈ।
ਸਰਦਾਰ ਚਹਿਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਦੇ ਵਲੰਟੀਅਰਾਂ ਨੇ ਆਪੋ-ਆਪਣੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਰਗਰਮ ਯਤਨ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਬੰਦ ਨੂੰ ਸਫ਼ਲ ਬਣਾਉਣ ਲਈ ਯਤਨਸ਼ੀਲ ਜਥੇਬੰਦੀਆਂ ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦਿੱਤਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਮੂਹ ਪੰਜਾਬੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਅਹਿਮ ਲੋੜ ਹੈ। ਮਿਸਲ ਸਤਲੁਜ ਪਾਰਟੀ ਭਵਿੱਖ ਵਿੱਚ ਵੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਆਪਣੀ ਭੂਮਿਕਾ ਪੂਰੀ ਦ੍ਰਿੜ੍ਹਤਾ ਨਾਲ ਨਿਭਾਉਂਦੀ ਰਹੇਗੀ।
ਮਿਸਲ ਸਤਲੁਜ ਪਾਰਟੀ ਵੱਲੋਂ ਮੰਗ ਕੀਤੀ ਕਿ ਪੰਜਾਬ ਦਾ ਮੁੱਖ ਮੰਤਰੀ ਅਤੇ ਡੀ.ਜੀ.ਪੀ ਅਸਤੀਫਾ ਦੇਣ।ਇਸ ਮੋਕੇ ਮਿਸਲ ਸਤਲੁਜ਼ ਪਾਰਟੀ ਇਸਤਰੀ ਵਿੰਗ ਦੀ ਪ੍ਰਧਾਨ ਜ਼ਸਮੀਤ ਕੋਰ ਛੀਨਾ,ਰਣਜੀਤ ਸਿੰਘ ਭਿੰਡਰ,ਗੁਰਮੀਤ ਸਿੰਘ ਚਾਹਲ,ਅਮਰੀਕ ਸਿੰਘ ਚਾਹਲ, ਮਨਜੀਤ ਸਿੰਘ ਕੰਗ ਅਰਬਨ ਅਸਟੇਟ,ਅੰਗਰੇਜ਼ ਸਿੰਘ ਸੇਰਗਿੱਲ,ਗੁਰਪ੍ਰਤਾਪ ਸਿੰਘ, ਬੀਬੀ ਅਮਰਜੀਤ ਕੋਰ ਅਤੇ ਜਥੇਦਾਰ ਸੁਖਜਿੰਦਰ ਸਿੰਘ ਬੋਹੜਪੁਰ ਆਦਿ ਹਾਜਰ ਸਨ।