ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਹਲਕਾ ਪੂਰਬੀ ਦੇ ਸਰਕਾਰੀ ਕਾਲਜ਼ ਦਾ ਵਿਸ਼ੇਸ਼ ਦੌਰਾ

Share and Enjoy !

Shares


– ਵਿਧਾਇਕ ਭੋਲਾ ਦੇ ਅਣਥੱਕ ਯਤਨਾਂ ਸਦਕਾ ਕਾਲਜ ‘ਚ ਨਵੇਂ ਕੋਰਸ ਹੋਣਗੇ ਸੁਰੂ
– ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ – ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ)
ਲੁਧਿਆਣਾ (Check Post) : ਹਲਕਾ ਲੁਧਿਆਣਾ ਪੂਰਬੀ ‘ਚ ਪੈਂਦੇ ਨਵੇਂ ਸਰਕਾਰੀ ਕਾਲਜ਼ ਵਿੱਚ ਨਵੇਂ ਕੋਰਸਾਂ ਸੁਰੂ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਦਿੱਤੇ ਸੱਦੇ ‘ਤੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਸ਼ੇਸ਼ ਦੌਰਾ ਕਰਦਿਆਂ ਕਾਲਜ਼ ਵਿੱਚ ਮੌਜੂਦਾ ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਲੋੜਾਂ ਦੀ ਸਮੀਖਿਆ ਕੀਤੀ।

ਵਿਧਾਇਕ ਭੋਲਾ ਨੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਪੈਂਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਕਾਲਜ਼ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਦੂਰ-ਦੁਰਾਡੇ ਜਾਣਾ ਪੈਂਦਾ ਹੈ ਜਿਸ ਵਿੱਚ ਆਵਾਜਾਈ ਲਈ ਕਾਫੀ ਸਮਾਂ ਲੰਘ ਜਾਂਦਾ ਹੈ ਅਤੇ ਟ੍ਰੈਫਿਕ ਤੋਂ ਇਲਾਵਾ ਹੋਰ ਵੱਖ-ਵੱਖ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇਹ ਅਪੀਲ ਕੀਤੀ ਸੀ ਕਿ ਹਲਕਾ ਪੂਰਬੀ ਦੇ ਸਰਕਾਰੀ ਕਾਲਜ ਵਿੱਚ ਬੀ.ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਕਾਮ, ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸੁਰੂ ਕੀਤੀਆਂ ਜਾਣ ਤਾਂ ਜੋ ਹਲਕੇ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭਾ ਮਿਲ ਸਕੇ। ਵਿਧਾਇਕ ਭੋਲਾ ਦੇ ਵਿਸ਼ੇਸ਼ ਸੱਦੇ ‘ਤੇ ਉਨ੍ਹਾਂ ਅੱਜ ਕਾਲਜ਼ ਦਾ ਨੀਰੀਖਣ ਕੀਤਾ।  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਧਾਇਕ ਭੋਲਾ ਨੂੰ ਇਹ ਵਿਸ਼ਵਾਸ਼ ਦਿਵਾਇਆ ਗਿਆ ਕਿ ਅਗਲੇ 3 ਮਹੀਨਿਆਂ ਦੇ ਅੰਦਰ ਨਵੇਂ ਕੋਰਸ ਸੁਰੂ ਕਰ ਦਿੱਤੇ ਜਾਣਗੇ। ਉਨ੍ਹਾ ਦੱਸਿਆ ਕਿ 13 ਕਰੋੜ ਦੀ ਲਾਗਤ ਵਾਲੇ ਇਸ ਕਾਲਜ਼ ਨੂੰ 2 ਸਾਲ ਪਹਿਲਾਂ ਹੀ ਸੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਬੀ.ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਕਾਮ, ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸੁਰੂ ਕਰਨ ਜਾ ਰਹੇ ਹਾਂ। ਉਨ੍ਹਾ ਦੱਸਿਆ ਕਿ ਵਿਦਿਆਰਥੀਆਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਤਕਨੀਕੀ ਸਿੱਖਿਆ ਅਤੇ ਸਕਿੱਲ ਡਿਵੈਲਪਮੈਂਟ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ ਜਿਸਦੇ ਤਹਿਤ ਸਰਕਾਰੀ ਸਕੂਲਾਂ/ਕਾਲਜ਼ਾਂ ਦੇ ਨਵੀਨੀਕਰਣ ਦੇ ਨਾਲ-ਨਾਲ ਅਪਗ੍ਰੇਡ ਵੀ ਕੀਤਾ ਜਾ ਰਿਹਾ ਹੈ।

About Post Author

Share and Enjoy !

Shares

Leave a Reply

Your email address will not be published.