ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ : ਡਿਪਟੀ ਕਮਿਸਨਰ

Share and Enjoy !

Shares

– ਲੋਕਾਂ ਨੂੰ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਜਮਾਂ ਕਰਾਉਣ ਦੀ ਸਹੂਲਤ ਹੋਈ ਉਪਲਬੱਧ

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ।

ਪੰਜਾਬ ਦੇ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸੇਵਾਵਾਂ ਦੇਣ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇੇ ਮਾਲ ਵਿਭਾਗ ਨੇ ਕੰਮਕਾਜ ਨੂੰ ਡਿਜੀਟਲ ਕਰਕੇ ਨਾਗਰਿਕਾਂ ਦੀ ਸਹੂਲਤ ਲਈ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਸੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਜਿਲੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈਏਐਸ ਨੇ ਦਿੱਤੀ ਹੈ।

ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਲਈ ਵਿਭਾਗ ਵੱਲੋਂ ਵੈਬਸਾਇਟ ਲਾਂਚ ਕੀਤੀ ਗਈ ਹੈ।  ਉਨਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮਾਂ ਹੋ ਸਕਣਗੀਆਂ। ਉਨਾਂ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।

ਡਿਪਟੀ ਕਮਿਸਨਰ  ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਉਨਾਂ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।

ਡਿਪਟੀ ਕਮਿਸਨਰ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ।ਉਨਾਂ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਉਨਾਂ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇਜ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ।

 

About Post Author

Share and Enjoy !

Shares

Leave a Reply

Your email address will not be published.