
ਫਗਵਾੜਾ (ਸ਼ਿਵ ਕੋੜਾ) ਭਾਰਤ ਜੋੜੋ ਯਾਤਰਾ ਦਾ ਵਿਧਾਨ ਸਭਾ ਹਲਕਾ ਫਿਲੌਰ ਪੁੱਜਣ ਤੇ ਨਿਗਰਾਨ ਕਮੇਟੀ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਅਤੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਡੈਲੀਗੇਟ ਮੈਂਬਰ ਅਤੇ ਯਾਤਰਾ ਸਵਾਗਤ ਕਮੇਟੀ ਫਿਲੌਰ ਦੇ ਕੋਆਰਡੀਨੇਟਰ ਗੁਰਜੀਤ ਪਾਲ ਵਾਲੀਆ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਨ ਉਪਰੰਤ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਦਾ ਦੂਜਾ ਪੜਾਅ 3 ਜਨਵਰੀ ਤੋਂ ਸ਼ੁਰੂ ਹੋਵੇਗਾ। ਸੰਭਾਵਤ ਤੌਰ ’ਤੇ ਜਨਵਰੀ ਦੇ ਦੂਸਰੇ ਹਫਤੇ ਇਹ ਯਾਤਰਾ ਪੰਜਾਬ ਪਹੁੰਚੇਗੀ ਅਤੇ 10 ਜਨਵਰੀ ਤੋਂ ਬਾਅਦ ਯਾਤਰਾ ਦਾ ਸਮੂਹ ਕਾਂਗਰਸ ਵਰਕਰਾਂ ਵਲੋਂ ਫਿਲੌਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।