
(ਗੁਰਵਿੰਦਰ ਸਿੰਘ ਚਹਿਲ) ਮਾਨਸਾ। ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੜੋ ਪੰਜਾਬ ਪੜਾਓ ਪੰਜਾਬ ਤਹਿਤ ਜਿਲਾ ਸਿੱਖਿਆ ਅਫਸਰ (ਸੈ.ਸਿ.) ਮਾਨਸਾ ਸੰਜੀਵ ਕੁਮਾਰ ਦੀ ਰਹਿਨੁਮਾਈ ਦੋ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਲਾਕ ਬਰੇਟਾ ਨਾਲ ਸੰਬੰਧਿਤ ਵਿਗਿਆਨ ਵਿਸੇ ਦੇ ਅਧਿਆਪਕਾਂ ਨੂੰ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਗਿਆ। ਡਾ. ਵਿਜੈ ਕੁਮਾਰ ਮਿੱਢਾ ਉਪ ਜਿਲਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਨੇ ਕਿਹਾ ਕਿ ਵਿਗਿਆਨ ਵਿਸੇ ਨੂੰ ਬੱਚਿਆਂ ਲਈ ਰੌਚਕ ਬਣਾਉਣ ਲਈ ਕਿਰਿਆਤਮਿਕ ਅਧਿਆਪਨ ਦੀਆਂ ਅਤਿ ਆਧੁਨਿਕ ਤਕਨੀਕਾਂ ਤੋਂ ਅਧਿਆਪਕ ਨੂੰ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ। ਡਾ. ਬੂਟਾ ਸਿੰਘ ਪਿ੍ਰੰਸੀਪਲ ਜਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ(ਮਾਨਸਾ) ਨੇ ਕਿਹਾ ਕਿ ਜਿਲਾ ਮਾਨਸਾ ਦੇ ਅਧਿਆਪਕਾਂ ਨੂੰ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਵਧੀਆ ਪ੍ਰਬੰਧ ਦਿੱਤਾ ਜਾਵੇਗਾ ਤਾਂ ਜੋ ਅਧਿਆਪਕ ਚੰਗੇਰੇ ਮਾਹੌਲ ਵਿੱਚ ਸਿੱਖਤ ਹੋ ਕੇ ਬੱਚਿਆਂ ਨੂੰ ਹੁਨਰਮੰਦ ਬਣਾ ਸਕੇ।ਅਮਰੀਕ ਸਿੰਘ ਡੀ.ਐੱਮ. ਸਾਇੰਸ ਮਾਨਸਾ ਨੇ ਕਿਹਾ ਕਿ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਬਲਾਕ ਵਿੱਚ ਦੋ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ।ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਬੀ.ਐੱਮ ਸਾਹਿਬਾਨ ਵੱਲੋਂ ਵਿਗਿਆਨ ਦੀਆਂ ਨਵੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਮੁਕੇਸ਼ ਕੁਮਾਰ ਸਾਇੰਸ ਮਾਸਟਰ ਸਹੀਦ ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਨੇ ਕਿਹਾ ਕਿ ਸੈਮੀਨਾਰ ਰਾਹੀਂ ਅਧਿਆਪਨ ਦੀਆਂ ਅਤਿ ਆਧੁਨਿਕ ਤਕਨੀਕਾਂ ਅਤੇ ਨਵੇਂ ਗਿਆਨ ਬਾਰੇ ਜਾਣਨ ਦਾ ਮੌਕਾ ਮਿਲਿਆ ਜੋ ਭਵਿੱਖ ਵਿੱਚ ਸਕੂਲ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ।ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੇ ਵੀ ਸੈਮੀਨਾਰ ਦੀ ਸਲਾਘਾ ਕੀਤੀ।