ਫਗਵਾੜਾ (ਸ਼ਿਵ ਕੋੜਾ) : ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 162ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਰਮੇਸ਼ ਗਾਬਾ ਸ਼ਾਮਲ ਹੋਏ। ਸਮਾਗਮ ਦੌਰਾਨ ਕ੍ਰਿਸ਼ਨ ਕੁਮਾਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ। ਤਾਰਾ ਚੰਦ ਚੁੰਬਰ ਨੇ ਦੱਸਿਆ ਕਿ ਗੁਰੂਆਂ, ਪੀਰਾਂ ਦੀ ਚਲਾਈ ਪਰੰਪਰਾ ਤੋਂ ਸੇਧ ਲੈਂਦੇ ਹੋਏ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਭੇਂਟ ਕੀਤਾ ਜਾਂਦਾ ਹੈ। ਸਮਾਜ ਸੇਵਕ ਰਮੇਸ਼ ਗਾਬਾ ਜੋ ਕਿ ਖੁਦ ਵੀ ਇਸ ਪਰੋਪਕਾਰ ‘ਚ ਵਢਮੁੱਲਾ ਸਹਿਯੋਗ ਦਿੰਦੇ ਹਨ ਉਹਨਾਂ ਇਸ ਸੇਵਾ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਦੀ ਗੱਲ ਕਹੀ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਪਿਛਲੇ 13 ਸਾਲ ਤੋਂ ਰਾਸ਼ਨ ਵੰਡਣ ਦੀ ਸੇਵਾ ਲਗਾਤਾਰ ਨਿਭਾਈ ਜਾ ਰਹੀ ਹੈ। ਜਿਸ ਵਿਚ ਸਮਾਜ ਸੇਵਕ ਰਮੇਸ਼ ਗਾਬਾ ਤੋਂ ਇਲਾਵਾ ਰਮੇਸ਼ ਦੁੱਗਲ, ਵਿਨੋਦ ਮੜੀਆ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਜਿੰਦਰ ਸਿੰਘ ਕੋਛੜ (ਖੰਡ ਵਾਲੇ), ਡਾ. ਆਸ਼ੂਦੀਪ, ਵਿਸ਼ਵਾ ਮਿੱਤਰ ਸ਼ਰਮਾ, ਰਾਜੀਵ ਕੁਮਰਾ ਅਤੇ ਐਨ.ਆਰ.ਆਈ. ਸਤਪਾਲ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਇਸ ਮੌਕੇ ਮੋਹਨ ਲਾਲ ਤਨੇਜਾ, ਵਿਸ਼ਵਾ ਮਿੱਤਰ ਸ਼ਰਮਾ, ਗੁਲਾਬ ਸਿੰਘ, ਸੁਧਾ ਬੇਦੀ, ਰੂਪ ਲਾਲ, ਆਰ.ਪੀ. ਨੇਹਰਾ, ਰਮਨ ਨੇਹਰਾ ਤੇ ਵਿਨੋਦ ਮੜ੍ਹੀਆ ਆਦਿ ਹਾਜਰ ਸਨ।