ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸੁੰਦਰ ਸ਼ਾਮ ਅਰੋੜਾ ਵੱਲੋਂ ਪਿੰਡ ਚੋਹਾਲ ਵਿੱਚ ਵਰਕਰਾਂ ਨਾਲ ਰਾਬਤਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟਣ ਦੀ ਅਪੀਲ

Share and Enjoy !

Shares
ਹੁਸ਼ਿਆਰਪੁਰ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ‘ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿੰਡ ਚੋਹਾਲ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਦੇ ਮੋਹਤਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਬੂਥ ਪੱਧਰ ‘ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਹਰੇਕ ਵਰਕਰ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕਰਨਾ ਸ਼ੁਰੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਦੱਸਿਆ ਕਿ ਬੂਥ ਪੱਧਰ ‘ਤੇ ਮਜ਼ਬੂਤ ਸੰਗਠਨ ਹੀ ਕਿਸੇ ਵੀ ਪਾਰਟੀ ਦੀ ਸਫਲਤਾ ਦਾ ਅਹਿਮ ਆਧਾਰ ਹੁੰਦਾ ਹੈ। ਇਸ ਲਈ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਏਕਤਾ, ਤਾਲਮੇਲ ਅਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ।
ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਚੋਣਾਂ ਦੀ ਤਿਆਰੀ ਸਿਰਫ਼ ਚੋਣਾਂ ਦੇ ਨੇੜੇ ਆਉਣ ‘ਤੇ ਨਹੀਂ, ਸਗੋਂ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੀਤੀ ਜਾਣੀ ਚਾਹੀਦੀ ਹੈ। ਕਾਂਗਰਸੀ ਵਰਕਰਾਂ ਨੂੰ ਪਿੰਡਾਂ ਅਤੇ ਵਾਰਡਾਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਸੰਗਠਨ ਨਾਲ ਜੋੜਨ ਲਈ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਪਿੰਡ ਚੋਹਾਲ ਦੇ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਭੱਟੀ, ਸਰਪੰਚ ਮਾਲਾ ਦੇਵੀ, ਸਾਬਕਾ ਸਰਪੰਚ ਜਸਵੰਤ, ਮਾਸਟਰ ਰੂਪ ਲਾਲ, ਕਸ਼ਮੀਰ ਚੰਦ, ਰਾਮ ਕਿਰਪਾਲ, ਮੋਹਨ ਲਾਲ, ਸ਼ਰਮੇਲ ਚੰਦ, ਕਿਸ਼ੋਰ ਕੁਮਾਰ, ਰਾਮ ਪ੍ਰਵੇਸ਼, ਵਿਸ਼ਵਨਾਥ, ਪੰਚ ਕੇਵਲ ਫੌਜੀ, ਸਾਬਕਾ ਪੰਚ ਸੀਤਲ, ਗੁਰਪਾਲ ਚੰਦ ਬੱਬੀ, ਸਤਪਾਲ, ਡਾ. ਕੁਲਦੀਪ ਸਿੰਘ ਬਲਾਕ ਪ੍ਰਧਾਨ ਦਿਹਾਤੀ, ਰਾਕੇਸ਼ ਸੈਣੀ, ਸਰਪੰਚ ਕੁਲਦੀਪ ਅਰੋੜਾ ਸਮੇਤ ਹੋਰ ਪਤਵੰਤੇ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।

About Post Author

Share and Enjoy !

Shares

Leave a Reply

Your email address will not be published.