
(ਸ਼ਿਵ ਕੋੜਾ) ਫਗਵਾੜਾ। ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਸਥਾਨਕ ਨਿਊ ਮੰਡੀ ਰੋਡ ਵਿਖੇ ਮਾਂ ਚਿੰਤਪੂਰਨੀ ਨੂੰ ਸਮਰਪਿਤ ਕੁਲਚੇ ਛੋਲਿਆਂ ਦਾ ਲੰਗਰ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਲਗਾਇਆ ਗਿਆ। ਲੰਗਰ ਦਾ ਉਦਘਾਟਨ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਵਲੋਂ ਕੀਤਾ ਗਿਆ। ਉਹਨਾਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਰਿਆਂ ਉੱਪਰ ਮਾਂ ਚਿੰਤਪੂਰਨੀ ਦੀ ਅਪਾਰ ਕਿ੍ਰਪਾ ਹੋਣ ਦੀ ਅਰਦਾਸ ਕੀਤੀ। ਲਾਇਨ ਗੁਰਦੀਪ ਸਿੰਘ ਕੰਗ ਜੋ ਕਿ ਇਸ ਕਲੱਬ ਦੇ ਚਾਰਟਰ ਪ੍ਰਧਾਨ ਵੀ ਹਨ, ਉਹਨਾਂ ਕਿਹਾ ਕਿ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਕਲੱਬ ਬਹੁਤ ਵਧੀਆ ਕਾਰਗੁਜਾਰੀ ਕਰ ਰਹੀ ਹੈ ਅਤੇ ਕਲੱਬ ਦਾ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ ਦਾ ਰੁਤਬਾ ਬਰਕਰਾਰ ਹੈ। ਇਸ ਮੌਕੇ ਲਾਇਨ ਅਤੁਲ ਜੈਨ ਨੇ ਕਿਹਾ ਕਿ ਲਾਇਨ ਗੁਰਦੀਪ ਸਿੰਘ ਕੰਗ ਦੀ ਪ੍ਰੇਰਣਾ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੀ ਉਹ ਹਰ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਸਫਲ ਹੋਏ ਹਨ। ਲਾਇਨ ਅਤੁਲ ਜੈਨ ਨੇ ਸਮੂਹ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਅਤੇ ਕੈਸ਼ਿਅਰ ਲਾਇਨ ਅਮਿਤ ਸ਼ਰਮਾ ਆਸ਼ੂ ਸਨ। ਇਸ ਮੌਕੇ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਜਿਲਾ ਪ੍ਰਧਾਨ ਚੰਦਰ ਸ਼ੇਖਰ ਖੁੱਲਰ ਤੋਂ ਇਲਾਵਾ ਲਾਇਨ ਅਜੇ ਕੁਮਾਰ, ਲਾਇਨ ਸ਼ਸ਼ੀ ਕਾਲੀਆ, ਲਾਇਨ ਵਿਪਨ ਸਿੰਘ ਠਾਕੁਰ, ਲਾਇਨ ਸੰਜੇ ਤ੍ਰੇਹਨ, ਲਾਇਨ ਪ੍ਰਦੀਪ ਮੰਢਾਲੀ, ਲਾਇਨ ਵਿਪਨ ਸ਼ਰਮਾ, ਲਾਇਨ ਆਸ਼ੂ ਕਰਵਲ, ਲਾਇਨ ਸਤਪਾਲ ਕੋਛੜ, ਰਮੇਸ਼ ਸ਼ਿੰਗਾਰੀ ਆਦਿ ਹਾਜਰ ਸਨ।