ਮਿਸ਼ਨ ਇੰਦਰਧਨੁਸ਼ ਟੀਕਾਕਰਨ ਮੁਹਿੰਮ ਦੇ ਦੂਜੇ ਗੇੜ ਦੀ ਹੋਈ ਸ਼ੁਰੂਆਤ 

Share and Enjoy !

Shares
– ਲਗਾਤਾਰ 7 ਦਿਨ ਹੋਵੇਗਾ ਟੀਕਾਕਰਨ
ਫਰੀਦਕੋਟ ( Check Post)  : ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਦੀ ਅਗੁਵਾਈ ਹੇਠ ਸਾਰੇ ਜ਼ਿਲ੍ਹੇ ਵਿੱਚ ਤੀਬਰ ਮਿਸ਼ਨ ਇੰਦਰਧਨੁਸ਼ 4.0 ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਨੇ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਅੰਦਰ ਮਾਰਚ ਮਹੀਨੇ ਤੋਂ ਤੀਬਰ ਮਿਸ਼ਨ ਇੰਦਰਧਨੁਸ਼ 4.0 ਤਹਿਤ ਇਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸੇ ਕਾਰਨ ਤਹਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਅਤੇ ਅਧੂਰੇ ਰਹਿ ਗਏ 0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ ਮਾਰਚ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਮਈ ਤੱਕ ਜਾਰੀ ਰਹੇਗੀ।  ਹਰ ਮਹੀਨੇ ਵਿੱਚ ਲਗਾਤਾਰ 7 ਦਿਨ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ ਡਾ. ਪਾਮਿਲ ਬਾਂਸਲ ਜ਼ਿਲਾ ਟੀਕਾਕਰਨ ਅਧਿਕਾਰੀ ਨੇ  ਦੱਸਿਆ ਕਿ ਦੂਜੇ ਗੇੜ ਵਿੱਚ 2717  ਟੀਕਾਕਰਨ ਤੋਂ ਵਾਂਝੇ ਰਹਿ ਗਏ 2 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਰਹਿੰਦੀਆਂ ਡੋਜ਼ ਜਿਲ੍ਹਾ ਫ਼ਰੀਦਕੋਟ ਅੰਦਰ ਵੱਖ ਵੱਖ ਸਪੈਸ਼ਲ ਟੀਕਾਕਰਣ ਸਾਈਟਾਂ ਰਾਹੀਂ ਜ਼ਰੂਰ ਦਿੱਤੀਆਂ ਜਾਣਗੀਆਂ। ਕੱਲ  4 ਮਾਰਚ ਨੂੰ ਦੂਜੇ ਗੇੜ ਦੀ ਸ਼ੁਰੂਆਤ ਦੌਰਾਨ 472 ਲਾਭਪਾਤਰੀਆਂ ਦਾ  ਟੀਕਾਕਰਣ ਕੀਤਾ ਗਿਆ।  ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫ਼ਸਰ ਡਾ ਮੇਘਾ ਪ੍ਰਕਾਸ਼ ਵਲੋਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਲਈ ਅਪੀਲ ਕੀਤੀ ਤਾਂ ਕਿ ਬੱਚਿਆਂ ਅਤੇ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.