ਮੁੱਢਲਾ ਸਿਹਤ ਕੇਂਦਰ ਮਾਛੀਵਾਡਾ ਵਿਖੇ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ

Share and Enjoy !

Shares

(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ। ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੇ ਦਿਸਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਾਛੀਵਾੜਾ ਸਾਹਿਬ ਦੇ ਵੱਖ ਵੱਖ ਸਿਹਤ ਕੇਂਦਰਾਂ ਅਤੇ ਪਿੰਡਾਂ ਵਿਚ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ ਹਨ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਸੇਵਾਵਾਂ ਦਿੱਤੀਆਂ ਗਈਆਂ । ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਪਹੁੰਚੇ ਲਾਭਪਾਤਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੀ ਸਾਰਨੀ ਅਨੁਸਾਰ ਸਾਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਗੁਰਪ੍ਰੀਤ ਸਿੰਘ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਸੰਦੀਪ ਕੁਮਾਰ ਮਲਟੀਪਰਪਜ ਹੈਲਥ ਵਰਕਰ ਮੇਲ ਵਲੋਂ ਡੇਂਗੂ ਮਲੇਰੀਆ ਸਬੰਧੀ ਜਾਗਰੂਕਤਾ ਦਿੱਤੀ ਗਈ। ਇਸ ਮੌਕੇ ਕਮਲਜੀਤ ਕੌਰ ਅਤੇ ਬਲਜੀਤ ਕੌਰ ਦੋਵੇਂ ਏ ਐਨ ਐਮ ਅਨਮੋਲ ਅਤੇ ਨਿਰਮਲਜੀਤ ਕੌਰ ਦੋਵੇਂ ਸੀ ਐਚ ਓ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਪਤਵੰਤੇ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.