
(ਸੰਜੀਵ ਕੁਮਾਰ ਬੌਬੀ) ਨਵਾਂਸ਼ਹਿਰ : ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਡਰੱਗ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਛਾਪੇਮਾਰੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਵਰਤੋਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਹੌਟਸਪੌਟ ਇਲਾਕਿਆਂ ਵਿੱਚ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।