
ਏਜੰਸੀ : ANI ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਮੀਟਿੰਗ ਬੁਲਾਈ, ਜਿਸ ਤੋਂ ਬਾਅਦ ਚਾਰ ਮੰਤਰੀਆਂ ਨੂੰ ਯੂਕਰੇਨ ਤੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਮੰਤਰੀ ਯੂਕਰੇਨ ਦੇ ਗੁਆਂਢੀ ਮੁਲਕਾਂ ਵਿੱਚ ਜਾਣਗੇ ਅਤੇ ਉਥੋਂ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਿੱਚ ਮਦਦ ਕਰਨਗੇ। ਇਨ੍ਹਾਂ ਮੰਤਰੀਆਂ ਵਿੱਚ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਜਨਰਲ (ਸੇਵਾਮੁਕਤ) ਵੀਕੇ ਸਿੰਘ ਅਤੇ ਕਿਰਨ ਰਿਜਿਜੂ ਸ਼ਾਮਲ ਹਨ। ਇਹ ਸਾਰੇ ਕੇਂਦਰੀ ਮੰਤਰੀ ਵਿਸ਼ੇਸ਼ ਦੂਤ ਵਜੋਂ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਕਰੇਨ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਬੁਲਾਈ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਸੀ।
https://www.facebook.com/ANINEWS.IN/videos/1677359219329905