ਰਯਾਤ ਬਾਹਰਾ ਸਕੂਲ ਦੇ ਵਿਦਿਆਰਥੀ ਆਰਵ ਨੇ 11ਵੇਂ ਅੰਤਰਰਾਸ਼ਟਰੀ ਕੇ.ਐੱਲ. ਮੇਅਰ ਕੱਪ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ 

Share and Enjoy !

Shares
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) – ਰਯਾਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਆਰਵ ਨੇ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿਖੇ ਕਰਵਾਏ ਗਏ 11ਵੇਂ ਅੰਤਰਰਾਸ਼ਟਰੀ ਕੇ.ਐੱਲ. ਮੇਅਰ ਕੱਪ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ (ਸਿਲਵਰ ਮੈਡਲ) ਹਾਸਲ ਕੀਤਾ ਹੈ। 29 ਅਕਤੂਬਰ ਤੋਂ 1 ਨਵੰਬਰ ਤੱਕ ਚੱਲੇ ਇਸ ਵੱਕਾਰੀ ਮੁਕਾਬਲੇ ਵਿੱਚ ਆਰਵ ਨੇ ਆਪਣੀ ਸਖ਼ਤ ਮਿਹਨਤ, ਬਿਹਤਰੀਨ ਹੁਨਰ ਅਤੇ ਅਨੁਸ਼ਾਸਨ ਦੇ ਦਮ ’ਤੇ ਇਹ ਮਾਣਮੱਤੀ ਪ੍ਰਾਪਤੀ ਕਰਕੇ ਸਕੂਲ, ਸ਼ਹਿਰ ਅਤੇ ਦੇਸ਼ ਦਾ ਨਾਂ ਉੱਚਾ ਕੀਤਾ।
ਇਸ ਵੱਡੀ ਪ੍ਰਾਪਤੀ ’ਤੇ ਰਯਾਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉਪ-ਕੁਲਪਤੀ (ਵਾਈਸ ਚਾਂਸਲਰ) ਡਾ. ਚੰਦਰ ਮੋਹਨ ਨੇ ਆਰਵ ਅਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮੰਚ ’ਤੇ ਮੈਡਲ ਜਿੱਤਣਾ ਸਮੁੱਚੀ ਸੰਸਥਾ ਅਤੇ ਦੇਸ਼ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀ ਦੀ ਲਗਨ ਅਤੇ ਪਰਿਵਾਰ ਦੇ ਸਹਿਯੋਗ ਦਾ ਨਤੀਜਾ ਹੈ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਸ਼ਮੀ ਸ਼ਰਮਾ ਨੇ ਵੀ ਆਰਵ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗੀ। ਖੇਡਾਂ ਜੀਵਨ ਵਿੱਚ ਅਨੁਸ਼ਾਸਨ ਅਤੇ ਦ੍ਰਿੜਤਾ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਆਰਵ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।

About Post Author

Share and Enjoy !

Shares

Leave a Reply

Your email address will not be published.