ਰਾਜਗੁਰੂ ਨਗਰ ਦੀਆਂ ਸੜਕਾਂ ਦੀ ਮਾੜੀ ਹਾਲਤ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ: ਪਵਨ ਦੀਵਾਨ ਸੜਕਾਂ ਦੀ ਗੁਣਵੱਤਾ, ਨਿਰਮਾਣ ਲਾਗਤ, ਠੇਕੇਦਾਰਾਂ ਦੇ ਵੇਰਵੇ ਸਣੇ ਸੜਕ ਦੀ ਮਿਆਦ ਜਨਤਕ ਕਰਨ ਦੀ ਕੀਤੀ ਮੰਗ

Share and Enjoy !

Shares

ਲੁਧਿਆਣਾ: ਤਮਾਮ ਸਰਕਾਰੀ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਲੁਧਿਆਣਾ ਇਮਪਰੂਵਮੈਂਟ ਟਰਸਟ ਵੱਲੋਂ ਰਾਜਗੁਰੂ ਨਗਰ ਦੇ ਵਿਕਾਸ ਲਈ ਹਾਲ ਹੀ ਵਿੱਚ ਬਣਾਈਆਂ ਸੜਕਾਂ ਦੀ ਕੁਆਲਿਟੀ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਦੀਵਾਨ ਨੂੰ ਰਾਜਗੁਰੂ ਨਗਰ ਇਲਾਕੇ ਵਿੱਚ ਸੜਕਾਂ ਦੀ ਖਸਤਾ ਹਾਲਤ ਸਬੰਧੀ ਸਥਾਨਕ ਨਿਵਾਸੀਆਂ ਵੱਲੋਂ ਮੌਕੇ ’ਤੇ ਬੁਲਾਇਆ ਗਿਆ ਸੀ, ਜਿਸ ਦੌਰਾਨ ਲੋਕਾਂ ਵੱਲੋਂ ਸੜਕਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪਵਨ ਦੀਵਾਨ ਨੂੰ ਦੱਸਿਆ ਕਿ ਸਰਕਾਰੀ ਦਾਅਵਿਆਂ ਦੇ ਉਲਟ ਰਾਜਗੁਰੂ ਨਗਰ ਦੀਆਂ ਸੜਕਾਂ ਦੀ ਹਾਲਤ ਬੇਹੱਦ ਖਰਾਬ ਹੈ। ਕੁਝ ਸਮਾਂ ਪਹਿਲਾਂ ਹੀ ਬਣਾਈਆਂ ਗਈਆਂ ਸੜਕਾਂ ਤੋਂ ਲੁੱਕ ਉਖੜਨੀ ਸ਼ੁਰੂ ਹੋ ਗਈ ਹੈ ਅਤੇ ਕਈ ਥਾਂ ਖੱਡੇ ਬਣ ਗਏ ਹਨ, ਜਿਸ ਕਾਰਨ ਸੜਕਾਂ ਦੇ ਨਿਰਮਾਣ ਦੀ ਗੁਣਵੱਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਕਿਹਾ ਕਿ ਸੜਕਾਂ ਦੀ ਮੋਟਾਈ ਅਤੇ ਨਿਰਮਾਣ ਵਿੱਚ ਵਰਤੀ ਗਈ ਸਮੱਗਰੀ ਦੀ ਗੁਣਵੱਤਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਦੀਵਾਨ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਇੱਕ ਜਾਣਕਾਰੀ ਬੋਰਡ ਲਗਾਇਆ ਜਾਵੇ। ਇਸ ਬੋਰਡ ’ਤੇ ਕੰਮ ਸ਼ੁਰੂ ਹੋਣ ਦੀ ਤਾਰੀਖ, ਸਬੰਧਤ ਠੇਕੇਦਾਰ ਦਾ ਨਾਮ, ਨਿਰਮਾਣ ਦੀ ਕੁੱਲ ਲਾਗਤ, ਵਰਤੀ ਜਾਣ ਵਾਲੀ ਸਮੱਗਰੀ ਦੇ ਵੇਰਵੇ ਅਤੇ ਸੜਕ ਦੀ ਨਿਰਧਾਰਤ ਮਿਆਦ ਬਾਰੇ ਜਾਣਕਾਰੀ ਸਪੱਸ਼ਟ ਤੌਰ ’ਤੇ ਦਰਜ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਨਾਲ ਲੋਕਾਂ ਨੂੰ ਸੜਕਾਂ ਦੇ ਨਿਰਮਾਣ ਸਬੰਧੀ ਪੂਰੀ ਜਾਣਕਾਰੀ ਮਿਲੇਗੀ ਅਤੇ ਮਾੜੀ ਗੁਣਵੱਤਾ ਵਾਲੇ ਕੰਮ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾ ਸਕੇਗੀ। ਇਸ ਨਾਲ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਅਤੇ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਵਿੱਚ ਮਦਦ ਮਿਲੇਗੀ।

ਇਸ ਦੌਰਾਨ ਬੀਐਮ ਕਾਲੀਆ, ਮਨਿੰਦਰ ਪਾਲ ਸਿੰਘ ਗੁਲਿਆਨੀ, ਬਾਲ ਕ੍ਰਿਸ਼ਨ ਸ਼ਰਮਾ, ਸੁਰਜੀਤ ਸਿੰਘ ਖੁਰਾਨਾ, ਹਰਭਗਤ ਗਰੇਵਾਲ, ਬ੍ਰਿਜ ਮੋਹਨ ਸ਼ਰਮਾ, ਵਰੁਣ ਸ਼ਰਮਾ, ਰਜਨੀਸ਼ ਸ਼ਰਮਾ ਵੀ ਮੌਜੂਦ ਰਹੇ।

About Post Author

Share and Enjoy !

Shares

Leave a Reply

Your email address will not be published.