– ਉਮੀਦਵਾਰ ਨੂੰ 7000 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ
(ਬਿਊਰੋ ਚੈਕ ਪੋਸਟ) ਲੁਧਿਆਣਾ। ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਲੁਧਿਆਣਾ ਬੁਆਇਲਰ ਉਦਯੋਗ ਵਿੱਚ ਅਪਰੈਂਟਸ਼ਿਪ ਪ੍ਰੋਗਰਾਮ ਲਈ ਬੁਆਇਲਰ ਆਪਰੇਟਰ ਦੀਆਂ 15000 ਅਸਾਮੀਆਂ ਲਈ ਉਮੀਦਵਾਰਾਂ ਦੀ ਲੋੜ ਹੈ। ਇਸ ਲਈ 7000 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ।
ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਡਿਪਟੀ ਡਾਇਰੈਕਟਰ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਮੀਦਵਾਰ ਦੀ ਯੋਗਤਾ 10ਵੀਂ ਪਾਸ (ਗਣਿਤ/ਸਾਇੰਸ ਵਿਸ਼ੇ ਦੇ ਨਾਲ) ਜਾਂ 12ਵੀਂ ਪਾਸ ਹੋਵੇ, ਉਮਰ ਸੀਮਾ 18 ਤੋਂ 30 ਸਾਲ ਤੱਕ ਰੱਖੀ ਗਈ ਹੈ। ਉਨਾਂ ਦੱਸਿਆ ਕਿ ਅਪਰੈਂਟਸ਼ਿਪ ਪ੍ਰੋਗਰਾਮ ਲੜਕੇ ਅਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ।