
ਖਨੌਰੀ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਡੀ ਜੀ ਪੀ ਗੌਰਵ ਯਾਦਵ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਚਲਾਈ ਮੁਹਿੰਮ ਤਹਿਤ ਵਾਤਾਵਰਣ ਦਿਵਸ ਮੌਕੇ ਥਾਣਾ ਖਨੌਰੀ ਦੇ ਥਾਣਾ ਮੁਖੀ ਬਲਕਾਰ ਸਿੰਘ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਜੋ ਮੁਹਿੰਮ ਚਲਾਈ ਗਈ ਹੈ ।ਸਭ ਨੂੰ ਸਾਨੂੰ ਸਭ ਨੂੰ ਰਲ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ।ਤਾਂ ਜੋ ਵਾਤਾਵਰਣ ਸਾਫ ਸੁਥਰਾ ਤੇ ਸ਼ੁੱਧ ਰਹੇ। ਇਸ ਮੌਕੇ ਉਨਾਂ ਨਾਲ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।