– ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੀ ਕੀਤੀ ਸੀ ਪੇਸ਼ਕਸ਼
(ਗੁਰਵਿੰਦਰ ਮੋਹਾਲੀ) ਚੰਡੀਗੜ।
ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਨੂੰ ਉਸ ਵੇਲੇ ਗਿ੍ਰਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸਵਤ ਦੀ ਪੇਸਕਸ ਕਰ ਰਿਹਾ ਸੀ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮੱਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸਕਸ ਕੀਤੀ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ।
ਉਨਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ ਜਿਨਾਂ ਨੇ ਮੁਲਜਮ ਮੰਤਰੀ ਖ ਿਲਾਫ ਰਿਸਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸਵਤ ਦਿੰਦੇ ਹੋਏ ਗਿ੍ਰਫਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।