ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Share and Enjoy !

Shares
  • ਫਿਲੌਰਦੇ ਨਗਰ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਲੌਰ (Check Post) :  28 ਮਾਰਚ : ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਫਿਲੌਰ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਧਾਨ ਮਹਿੰਦਰ ਰਾਮ ਚੁੰਬਰ ਅਤੇ ਕਾਰਜ ਸਾਧਕ ਅਫ਼ਸਰ ਵਿਜੇ ਡੋਗਰਾ ਨੂੰ ਕਿਹਾ ਕਿ ਉਹ ਸਾਰੇ ਕੰਮਾਂ ਨੂੰ ਆਪਣੀ ਸਿੱਧੀ ਨਿਗਰਾਨੀ ਹੇਠ ਨੇਪਰੇ ਚਾੜ੍ਹਨ ਤਾਂ ਜੋ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਅਤੇ ਮਾਤਰਾ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਹੋਵੇ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਸਮੇਤ ਕਈ ਕਾਰਨਾਂ ਕਰਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਰਫਤਾਰ ਹੌਲੀ ਹੋ ਗਈ ਸੀ, ਪਰ ਹੁਣ ਮੈਂ ਸਾਰੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਲੰਬਿਤ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਫਿਲੌਰ ਸ਼ਹਿਰ ਨਿਵਾਸੀਆਂ ਨੂੰ ਕੋਈ ਅਸੁਵਿਧਾ ਨਾ ਹੋਵੇ।ਉਨ੍ਹਾਂ ਸਮੂਹ ਕੌਂਸਲਰਾਂ ਨੂੰ ਆਪਣੇ ਵਾਰਡਾਂ ਵਿੱਚ ਹੋਣ ਵਾਲੇ ਕੰਮਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਨੂੰ ਕਰਵਾਉਣ ਦੀ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾ ਸਕੇ। ਮੀਟਿੰਗ ਵਿੱਚ ਨਗਰ ਕੌਂਸਲਰਾਂ ਨੇ ਕਈ ਕਾਰਜਾਂ ਨੂੰ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਜਿੰਨ੍ਹਾਂ ਵਿੱਚ ਖਵਾਜਾ ਪੀਰ ਮੰਦਰ ਨੇੜੇ ਟਿਊਬਵੈੱਲ ਲਗਾਉਣ ਵਾਸਤੇ ਪੰਜਾਬ ਵਕਫ ਬੋਰਡ ਤੋਂ 5 ਮਰਲੇ ਜ਼ਮੀਨ ਲੀਜ਼ ‘ਤੇ ਲੈਣਾ ਅਤੇ ਅਨਾਜ ਮੰਡੀ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਫੰਡ ਮੁਹੱਈਆ ਕਰਵਾਉਣਾ ਸ਼ਾਮਲ ਹਨ ਇਸ ਮੌਕੇ ਨਗਰ ਕੌਂਸਲ ਮੀਤ ਪ੍ਰਧਾਨ ਵੈਭਵ ਸ਼ਰਮਾ, ਕੌਂਸਲਰ ਰਾਜ ਕੁਮਾਰ ਸੰਧੂ, ਸ਼ੰਕਰ ਸੰਧੂ, ਰਾਕੇਸ਼ ਕਾਲੀਆ, ਮੋਨਿਕਾ ਦੁੱਗਲ, ਨੇਹਾ ਪੰਮਾ, ਰਾਜੇਸ਼ ਰੌਕਸੀ, ਪਰਵੀਨ ਹੰਸ, ਸੁਰਿੰਦਰ ਕੈਂਥ, ਰਾਏ ਬਰਿੰਦਰ ਚੌਹਾਨ, ਰਵੀ ਸਰੋਏ, ਰਾਜ ਕੁਮਾਰ ਹੰਸ ਅਤੇ ਜਸਪਾਲ ਗਿੰਡਾ ਹੋਰਾਂ ਸਮੇਤ ਸ਼ਾਮਲ ਸਨ।

About Post Author

Share and Enjoy !

Shares

Leave a Reply

Your email address will not be published.