ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Share and Enjoy !

Shares


– ਵਾਰਡ ਨੰਬਰ 43 ‘ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ
– ਕਿਹਾ! ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ
ਲੁਧਿਆਣਾ |  ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਅਧੀਨ ਪ੍ਰੀਤ ਨਗਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਲੁਧਿਆਣਾ ਫੇਰੀ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 43 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.