ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Share and Enjoy !

Shares

ਲੁਧਿਆਣਾ (Check Post) : ਹਲਕਾ ਆਤਮ ਨਗਰ ਤੋਂ ਵਿਧਾਇਕ ਸਿੰਘ ਸ. ਕੁਲਵੰਤ ਸਿੰਘ ਸਿੱਧੁ ਵੱਲੋਂ ਵਾਰਡ ਨੰਬਰ 45 ਅਧੀਨ ਸ਼ਹੀਦ ਕਰਨੈਲ ਸਿੰਘ ਨਗਰ ਫੇਸ 3 ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ੍ਰੀਮਤੀ ਬਰਜਿੰਦਰ ਕੌਰ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀ ਪਾਣੀ ਦੀ ਸਮੱਸਿਆ ਕਾਰਨ ਕਾਫੀ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਸਨ ਅਤੇ ਵਸਨੀਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਤਾਂ ਜੋ ਸਥਾਨਕ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੁ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਮਾਸਟਰ ਜਗਜੀਤ ਸਿੰਘ, ਨਛੱਤਰ ਸਿੰਘ, ਮੋਹਣ ਸਿੰਘ, ਖਜ਼ਾਨ ਸਿੰਘ, ਐਸ.ਪੀ. ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ ਜਵੱਦੀ, ਤਰਸੇਮ ਸਿੰਘ ਜਵੱਦੀ, ਸ਼ਮਸ਼ੇਰ ਗਰੇਵਾਲ, ਪੰਡਿਤ ਸ਼ਿਵ ਕੁਮਾਰ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.