ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Share and Enjoy !

Shares


(ਹਰਪ੍ਰੀਤ ਸਿੰਘ ਕੈਲੇ) ਸ਼੍ਰੀ ਮਾਛੀਵਾੜਾ ਸਾਹਿਬ।
ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੇ ਦਿਸਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸੀ ਐਚ ਸੀ ਮਾਛੀਵਾੜਾ ਸਾਹਿਬ ਅੰਦਰ ਆਉਂਦੇ ਸਬ ਸੈਂਟਰ ਸ਼ੇਰਪੁਰ ਵਿੱਚ ਵਿਸਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ. ਇੰਸਪੈਕਟਰ ਪਰਮਵੀਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਕਿਹਾ ਕੇ ਸਿਹਤ ਕਰਮੀ ਵਲੋਂ ਮਲੇਰੀਆ ਸਬੰਧੀ ਜਾਗਰੂਕਤਾ ਦਿੱਤੀ ਗਈ ਅਤੇ ਸਲਾਈਡਾ ਵੀ ਬਣਾਈਆਂ ਗਈਆਂ। ਉਹਨਾਂ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਹ ਮਾਦਾ ਐਨਾਫਲੀਜਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਤੇਜ ਅਤੇ ਕਾਂਬੇ ਨਾਲ ਬੁਖਾਰ ਹੋਣਾ ਕਮਜੋਰੀ ਮਹਿਸੂਸ ਹੋਣਾ ਜਿਆਦਾ ਪਸੀਨਾ ਆਉਣਾ ਆਉਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਮਲੇਰੀਆ ਤੋਂ ਬਚਾਅ ਲਈ ਸਾਨੂੰ ਆਪਣੇ ਆਲੇ ਦੁਆਲੇ ਪਾਣੀ ਨਹੀਂ ਖੜਾ ਹੋ ਦੇਣਾ ਚਾਹੀਦਾ, ਮੱਛਰਦਾਨੀ ਅਤੇ ਮੱਛਰ ਦੂਰ ਭਜਾਉਣ ਵਾਲੀ ਕਰੀਮ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ, ਸਾਨੂੰ ਕੱਪੜੇ ਵੀ ਅਜਿਹੇ ਪਾਉਣੇ ਚਾਹੀਦੇ ਹਨ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ ਤਾਂ ਮੱਛਰ ਕੱਟ ਨਾ ਸਕੇ।ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਜਰਨੈਲ ਸਿੰਘ ਮੇਲ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.