‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਤੰਬਾਕੂ ਦੀ ਵਰਤੋਂ ਤੋਂ ਰੋਕਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ

Share and Enjoy !

Shares

ਤੰਬਾਕੂ ਮਨੁੱਖੀ ਸਿਹਤ ਲਈ ਜਾਨਲੇਵਾ- ਡਾ. ਸਤਿੰਦਰ ਕੌਰ
ਸੁਨਾਮ (ਜਗਸੀਰ ਲੌਂਗੋਵਾਲ) : ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਕੌਹਰੀਆਂ ਵਿਖੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਂਵਾਂ ‘ਤੇ ਪ੍ਰੋਗਰਾਮ ਕਰਵਾਏ ਗਏ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਬੂਟੇ ਤਕਸੀਮ ਕੀਤੇ ਗਏ। ਡਾ. ਸਤਿੰਦਰ ਕੌਰ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਜਨਤਕ ਸਿਹਤ ਲਈ ਪੂਰੀ ਦੁਨੀਆਂ ਲਈ ਇੱਕ ਵੱਡਾ ਖ਼ਤਰਾ ਹੈ। ਤੰਬਾਕੂਨੋਸ਼ੀ ਕਰਨ ਵਾਲੇ ਜਿੱਥੇ ਖੁਦ ਮਾਰੂ ਬਿਮਾਰੀਆਂ ਅਤੇ ਜਲਦੀ ਮੌਤ ਦਾ ਸਿ਼ਕਾਰ ਹੁੰਦੇ ਹਨ ਉੱਥੇ ਹੀ ਉਹਨਾਂ ਵਿੱਚ ਜਨਤਕ ਥਾਵਾਂ ਤੇ ਥੁੱਕਣ ਦੀ ਪ੍ਰਵਿਰਤੀ ਆਮ ਹੁੰਦੀ ਹੈ ਅਤੇ ਜਿਸ ਨਾਲ ਕੋਵਿਡ- 19 ਵਰਗੀਆਂ ਲਾਗ ਦੀਆਂ ਭਿਆਨਕ ਬਿਮਾਰੀਆਂ ਦੇ ਫੈਲਣ ਦੇ ਜੋਖਮ ਹੋਰ ਵਧ ਜਾਂਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ `ਤੇ ਤੰਬਾਕੂ ਦੀ ਵਰਤੋਂ ਜਾਂ ਥੁੱਕਣ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨੂੰ ਪਾਬੰਦੀਸ਼ੁਦਾ ਕਰਾਰ ਦਿੱਤਾ ਗਿਆ ਹੈ। ਇਸ ਮੌਕੇ ਜਰਨੈਲ ਸਿੰਘ ਮਲਟੀਪਰਪਜ ਸੁਪਰਵਾਈਜ਼ਰ, ਹਰਭਜਨ ਸਿੰਘ, ਪ੍ਰਿੰਸੀਪਲ ਜਗਦੀਸ਼ ਕੌਰ,ਲੈਕਚਰਾਰ ਪਰਮਿੰਦਰ ਲੌਂਗੋਵਾਲ ਤੋਂ ਇਲਾਵਾ ਸਮੂਹ ਸਟਾਫ਼ ਮੈੰਬਰ ਮੌਜੂਦ ਸਨ ।

About Post Author

Share and Enjoy !

Shares

Leave a Reply

Your email address will not be published.