ਸ਼੍ਰੋਮਣੀ ਅਕਾਲੀ ਦਲ ਨੇ ਫਲਾਈਓਵਰਾਂ, ਸੜਕਾਂ ਤੇ ਪੁਲਾਂ ਤੋਂ ਲੈ ਕੇ ਕਿਸਾਨਾਂ, ਗਰੀਬਾਂ, ਵਿਦਿਆਰਥੀਆਂ ਅਤੇ ਉਦਯੋਗਾਂ ਲਈ ਕੀਤੇ  ਉਪਰਾਲੇ : ਐਡਵੋਕੇਟ ਸੂਰਜ ਸਿੰਘ 

Share and Enjoy !

Shares
ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੂਰਜ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਸੂਬੇ ਦੀ ਤਰੱਕੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ’ਤੇ ਸੜਕਾਂ, ਪੁਲਾਂ, ਫਲਾਈਓਵਰਾਂ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ।
ਐਡਵੋਕੇਟ ਸੂਰਜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਮੁਫ਼ਤ ਬਿਜਲੀ, ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਉਤਪਾਦਨ ਦੀ ਸਮਰੱਥਾ ਵਧਾਉਣ, ਨਵੇਂ ਪਾਵਰ ਪ੍ਰੋਜੈਕਟ ਲਿਆਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਕਦਮ ਚੁੱਕੇ ਗਏ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਸ਼ਹਿਰਾਂ ਨੂੰ ਜੋੜਨ ਲਈ ਚਾਰ-ਮਾਰਗੀ ਅਤੇ ਛੇ-ਮਾਰਗੀ ਸੜਕਾਂ, ਪੁਲਾਂ ਅਤੇ ਫਲਾਈਓਵਰਾਂ ਦੇ ਨਿਰਮਾਣ ਨਾਲ ਆਵਾਜਾਈ ਦੇ ਖੇਤਰ ਵਿੱਚ ਵੱਡਾ ਬਦਲਾਅ ਲਿਆਂਦਾ ਗਿਆ। ਇਸ ਤੋਂ ਇਲਾਵਾ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਉਦਯੋਗਿਕ ਪ੍ਰਾਜੈਕਟ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਅਪਣਾਈ ਗਈ।
ਐਡਵੋਕੇਟ ਸੂਰਜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਆਟਾ-ਦਾਲ ਸਕੀਮ, ਸ਼ਗਨ ਸਕੀਮ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਰਗੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ। ਸਿੱਖਿਆ ਦੇ ਖੇਤਰ ਵਿੱਚ ਨਵੇਂ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਦੇ ਨਿਰਮਾਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ, ਹਸਪਤਾਲਾਂ ਦੇ ਨਿਰਮਾਣ, ਸ਼ਹਿਰੀ ਵਿਕਾਸ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਮਹੱਤਵਪੂਰਨ ਕੰਮ ਕੀਤੇ। ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਵਿਕਾਸ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ।

About Post Author

Share and Enjoy !

Shares

Leave a Reply

Your email address will not be published.