ਸਰਕਾਰੀ ਸੀ.ਸੈ. ਸਕੂਲ ਲੱਖਪੁਰ ਵਿਖੇ 10+2 ਦੇ ਵਿਦਿਆਰਥੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

Share and Enjoy !

Shares
ਫਗਵਾੜਾ (ਸ਼ਿਵ ਕੋੜਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ 10+2 ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫ੍ਰੇਮਵਰਕ (ਐਨ.ਐਸ.ਕਿਯੂ.ਐਫ) ਸਕੀਮ ਤਹਿਤ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਅਤੇ ਡੀ.ਪੀ.ਈ. ਜਗਦੇਵ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹੀ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਸਰੀਰ ਦੀ ਕਸਰਤ ਹੁੰਦੀ ਹੈ ਉੱਥੇ ਹੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਾਨਸਿਕ ਤਾਕਤ ਵੀ ਮਿਲਦੀ ਹੈ। ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਬੈਡਮਿੰਟਨ ਕਿੱਟਾਂ, ਯੋਗਾ ਮੈਟ, ਸਪੋਰਟਸ ਬੈਗ, ਕ੍ਰਿਕੇਟ ਕਿੱਟਾਂ, ਹਾਫਰ ਰਿੰਗ ਤੇ ਫੁੱਟਬਾਲ ਦੀਆਂ ਕਿੱਟਾਂ ਤਕਸੀਮ ਕੀਤੀਆਂ ਗਈਆਂ ਹਨ। ਇਸ ਮੋਕੇ ਸਮੂਹ ਸਟਾਫ ਤੋਂ ਇਲਾਵਾ ਸੋਨੂੰ, ਸੁਖਦੀਪ ਸਿੰਘ, ਦੀਪਕ, ਹਰਜੋਤ, ਚੇਤਨ, ਨਿਤਿਸ਼, ਮਨੀਸ਼ ਪੁੰਨੀ, ਜੈਸਮੀਨ, ਰਜਨੀ, ਕੋਮਲ, ਜਸਪ੍ਰੀਤ, ਮਨੀਸ਼ਾ, ਪ੍ਰੀਤ ਕੌਰ ਅਤੇ ਦੀਯਾ ਆਦਿ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.