ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

Share and Enjoy !

Shares
ਫਗਵਾੜਾ (ਸ਼ਿਵ ਕੋੜਾ) : ਭਗਤ ਜਵਾਲਾ ਦਾਸ ਸਕੂਲ ਵੈਲਫੇਅਰ ਕਮੇਟੀ ਦੀ ਦੇਖਰੇਖ ਹੇਠ ਚਲ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦਾ ਸਲਾਨਾ ਨਤੀਜਾ ਸਕੂਲ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਐਲਾਨਿਆ ਗਿਆ। ਇਸ ਮੌਕੇ ਛੇਵੀਂ, ਸਤਵੀਂ, ਨੌਂਵੀ ਅਤੇ ਗਿਆਰਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰਦੇ ਹੋਏ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ। ਉਹਨਾਂ ਸਮੂਹ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਸਕੂਲ ਸਟਾਫ ਦੀ ਮਿਹਨਤ ਦੀ ਵੀ ਖਾਸ ਤੌਰ ਤੇ ਸ਼ਲਾਘਾ ਕੀਤੀ। ਉਹਨਾਂ ਸਮੂਹ ਮਾਪਿਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਦਾਖਲੇ ਲੱਖਪੁਰ ਸਕੂਲ ਵਿਚ ਕਰਵਾਏ ਜਾਣ ਕਿਉਂਕਿ ਸਕੂਲ ਵਿਚ ਜਿੱਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਵਧੀਆ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਹੀ ਬੱਚਿਆਂ ਲਈ ਕੰਪਿਊਟਰ ਲੈਬ, ਮੈਥ ਲੈਬ ਆਦਿ ਦਾ ਵੀ ਖਾਸ ਪ੍ਰਬੰਧ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲ ਹੋਣ ਕਰਕੇ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਭਲਾਈ ਸਕੀਮਾਂ ਦਾ ਲਾਭ ਵੀ ਇੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਪ੍ਰਾਪਤ ਹੁੰਦਾ ਹੈ। ਇਸ ਮੌਕੇ ਮੈਡਮ ਇੰਦਰਜੀਤ ਕੌਰ ਖਾਟੀ, ਮਾਸਟਰ ਸਤੀਸ਼ ਕੁਮਾਰ, ਨਵਜੋਤ ਸਿੰਘ, ਜਸਵੀਰ ਸਿੰਘ ਦਿਹਾਣਾ, ਸਤਪਾਲ ਦਾਦਰਾ, ਬਿੰਦੀਆ ਸੰਧੂ, ਦਿਲਪ੍ਰੀਤ ਕੌਰ, ਸ਼ਰੂਤੀ ਪਾਠਕ, ਜਗਦੇਵ ਸਿੰਘ, ਸਰਬਜੀਤ ਸਿੰਘ, ਸੁਖਵੰਤ ਸਿੰਘ ਕਲਰਕ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਸਾਹਨੀ, ਸੁਰਿੰਦਰ ਕੁਮਾਰ, ਮੇਹਰ ਚੰਦ, ਲਾਲਾ ਚਮਨ ਲਾਲ, ਮੇਜਰ ਰਾਮ ਤੋਂ ਇਲਾਵਾ ਜਯੋਤੀ, ਮੀਨਾ ਰਾਣੀ, ਰੀਨਾ, ਮੰਜੂ ਗੋਗਨਾ, ਸੁਨੀਤਾ ਰਾਣੀ, ਅਮਰਜੀਤ ਕੌਰ, ਬਲਵਿੰਦਰ ਕੌਰ, ਸੀਮਾ ਰਾਣੀ, ਸੁਖਵਿੰਦਰ ਕੌਰ ਤੇ ਅਸ਼ੋਕ ਕੁਮਾਰ ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.