ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਾਰ ਮੁਫਤ ਸਿਖਲਾਈ ਸੈਂਟਰ ਸ਼ੁਰੂ

Share and Enjoy !

Shares

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ। ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਜਿੱਥੇ ਮਾਨਵਤਾ ਦੀ ਭਲਾਈ ਦਾ ਬਿਨਾਂ ਕਿਸੇ ਭੇਦ-ਭਾਵ ਬੀੜਾਂ ਚੁੱਕਿਆ ਹੋਇਆ ਹੈ ਉਥੇ ਪਿੰਡਾਂ ਅਤੇ ਸਹਿਰਾਂ ਵਿਚ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਿਖਲਾਈ ਸੈਂਟਰ ਖੋਲੇ ਜਾ ਰਹੇ ਹਨ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸਨ ਦੀਆਂ ਹਦਾਇਤਾਂ ਅਨੁਸਾਰ ਤਿਲਕ ਨਗਰ ਮੁਕਤਸਰ ਸਾਹਿਬ ਵਿਚ 12 ਵੇ ਮੁਫਤ ਕੰਪਿਊਟਰ ਸੈਂਟਰ ਦੀ ਸੂਰੂਆਤ ਕੀਤੀ ਗਈ ਹੈ 6 ਮਹੀਨੇ ਦਾ ਕੋਰਸ ਪੂਰਾ ਕਰਨ ਉਪਰੰਤ ਆਈ ਐੱਸ ਉ ਸਰਟੀਫਿਕੇਟ ਜਾਰੀ ਕੀਤਾਂ ਜਾਂਦਾ ਹੈ ਲੋੜਵੰਦ ਸਿਖਿਆਰਥੀ ਇਸ ਵਿੱਚ ਮੁਫਤ ਸਿਖਲਾਈ ਲੈ ਸਕਦੇ ਹਨ ਇਸ ਤੋਂ ਇਲਾਵਾ ਪਿੰਡ ਨੰਦਗੜ, ਮੁਕਤਸਰ ਸਾਹਿਬ,ਸੁਰਘੂਰੀ ਵਿਚ ਮੁਫਤ ਸਿਲਾਈ ਸਿਖਲਾਈ ਸੈਂਟਰ ਵੀ ਖੋਲੇ ਜਾ ਚੁੱਕੇ ਹਨ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੈਂਕੜਿਆਂ ਦੀ ਤਾਦਾਦ ਵਿਚ ਨੋਜਵਾਨ ਸਿਖਲਾਈ ਲੈ ਕੇ ਆਪਣੀ ਰੋਜੀ-ਰੋਟੀ ਕਮਾ ਰਹੇ ਹਨ ਅਤੇ ਆਪਣੇ ਆਪਣੇ ਕੰਮਾਂ ਵਿੱਚ ਲੱਗੇ ਹੋਣ ਕਾਰਨ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ।

About Post Author

Share and Enjoy !

Shares

Leave a Reply

Your email address will not be published.