ਸਾਥੀ ਹਰਕੰਵਲ ਸਿੰਘ ਦੀ ਮਾਤਾ ਦਾ ਦਿਹਾਂਤ

Share and Enjoy !

Shares
 – ਪਾਸਲਾ ਅਤੇ ਹੋਰਨਾਂ ਨੇ ਦੁੱਖ ਸਾਂਝਾ ਕੀਤਾ। 
ਜਲੰਧਰ, 27 ਫਰਵਰੀ (CHECK POST) : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ.ਐਮ.ਪੀ.ਆਈ.) ਦੀ ਪੰਜਾਬ ਇਕਾਈ ਦੇ ਸਕੱਤਰ ਸਾਥੀ ਹਰਕੰਵਲ ਸਿੰਘ ਦੇ ਮਾਤਾ ਜੀ ਸਦੀਵੀਂ ਵਿਛੋੜਾ ਦੇ ਗਏ ਹਨ। ਮਾਤਾ ਜੀ ਦਿਹਾਂਤ ‘ਤੇ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸੂਬਾ ਪ੍ਰਧਾਨ ‘ਤੇ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਜਾਮਾਰਾਏ, ‘ਸੰਗਰਾਮੀ ਲਹਿਰ’ ਦੇ ਸੰਪਾਦਕੀ ਮੰਡਲ ਵੱਲੋਂ ਸਾਥੀ ਮਹੀਪਾਲ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਸੀਟੀਯੂ ਪੰਜਾਬ ਦੇ ਪ੍ਰਧਾਨ ਵਿਜੈ ਮਿਸ਼ਰਾ, ਨੌਜਵਾਨ ਆਗੂ ਧਰਮਿੰਦਰ ਸਿੰਘ ਸਿੰਬਲੀ ਅਤੇ ਦਫਤਰ ਇੰਚਾਰਜ ਸਾਥੀ ਗੁਰਦਰਸ਼ਨ ਬੀਕਾ, ‘ਮੁਲਾਜ਼ਮ ਲਹਿਰ’ ਦੇ ਸੰਪਾਦਕ ਮੰਡਲ ਵੱਲੋਂ ਸਾਥੀ ਵੇਦ ਪ੍ਰਕਾਸ਼ ਸ਼ਰਮਾ, ਪਸਸਫ ਦੇ ਪ੍ਰਧਾਨ ਸਤੀਸ਼ ਰਾਣਾ ਸਮੇਤ ਅਨੇਕਾਂ ਸਿਆਸੀ ਹਸਤੀਆਂ ਤੇ ਜਨਤਕ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਦਾ ਦੁੱਖ ਵੰਡਿਆਇਆ ਹੈ।

About Post Author

Share and Enjoy !

Shares

Leave a Reply

Your email address will not be published.