ਸਿਵਲ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਣਨ ਸ਼ਕਤੀ ਦਿਵਸ

Share and Enjoy !

Shares

ਸੰਗਰੂਰ (ਜਗਸੀਰ ਲੌਂਗੋਵਾਲ ) : ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਸਿਵਲ ਹਸਪਤਾਲ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ । ਇਸ ਮੌਕੇ ਈਐੱਨਟੀ ਸਪੈਸ਼ਲਿਸਟ ਡਾ. ਦਿਨੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਣਨ ਸ਼ਕਤੀ ਪ੍ਰਮਾਤਮਾ ਦੁਆਰਾ ਪੈਦਾ ਕੀਤੇ ਹਰ ਜੀਵ ਨੂੰ ਇੱਕ ਵਡਮੁੱਲੀ ਦਾਤ ਹੈ ਜੋ ਜੀਵਨ ਜਿਉਣ ਲਈ ਬਹੁਤ ਮਹੱਤਵਪੂਰਨ ਹੈ।ਬੋਲੇਪਣ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬੋਲੇਪਣ ਦੇ ਬਹੁਤ ਸਾਰੇ ਕਾਰਨ ਹਨ  ਜਿਵੇਂ ਕਿ  ਜਮਾਂਦਰੂ ਨੁਕਸ , ਕੰਨਾਂ ਦੀਆਂ ਬਿਮਾਰੀਆਂ ,ਕਿਸੇ ਮਸ਼ੀਨਰੀ , ਵਾਹਨ ਜਾਂ ਉੱਚੀ ਆਵਾਜ਼ ਦੇ ਸੰਗੀਤ ਦਾ ਸ਼ੋਰ ਅਤੇ ਮੋਬਾਇਲ ਦਾ ਜ਼ਿਆਦਾ ਪ੍ਰਯੋਗ ਕਰਨਾ ਆਦਿ। ਉਨ੍ਹਾਂ ਕਿਹਾ ਕਿ  ਕੰਨਾਂ ਵਿੱਚ ਕਦੀ ਵੀ ਕੋਈ ਨੁਕੀਲੀ ਚੀਜ਼ ਨਹੀਂ ਮਾਰਨੀ ਚਾਹੀਦੀ ਇਸ ਨਾਲ ਕੰਨ ਦੇ ਪਰਦੇ ਦਾ ਨੁਕਸਾਨ ਹੋ ਸਕਦਾ ਹੈ । ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਵਿਕਾਸ ਧੀਰ ਨੇ ਵੀ ਕੰਨਾਂ ਦੀਆਂ ਬੀਮਾਰੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਦੇਂਦੇ ਹੋਏ ਕਿਹਾ ਕਿ ਕੰਨਾਂ ਵਿੱਚ ਕਦੀ ਵੀ ਗੰਦਾ ਪਾਣੀ ਨਹੀਂ ਪੈਣ ਦੇਣਾ ਚਾਹੀਦਾ ।ਉਨ੍ਹਾਂ ਕਿਹਾ  ਕਿ ਕੰਨਾਂ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕਤਾ ਨਾਲ ਬੋਲੇਪਣ ਜਿਹੀਆਂ  ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ  । ਉਨ੍ਹਾਂ ਕਿਹਾ ਕਿ ਮੋਬਾਇਲ ਫੋਨਾਂ ਰਾਹੀਂ ਕੰਨਾਂ ਵਿੱਚ ਈਅਰਫੋਨ ਲਗਾ ਕੇ ਉੱਚੀ ਆਵਾਜ਼ ਵਿੱਚ ਸੰਗੀਤ ਸੁਣਨ ਨਾਲ ਵੀ ਸੁਣਨ ਸ਼ਕਤੀ ਉੱਤੇ ਮਾੜਾ ਅਸਰ ਪੈਂਦਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਪਿਛਲੇ ਕੁਝ ਮਹੀਨਿਆਂ ਤੋਂ  ਸੋਹਮ ਮਸ਼ੀਨ ਦੀ ਸਥਾਪਨਾ ਕੀਤੀ ਗਈ ਹੈ  ਜਿਸ ਨਾਲ ਨਵ ਜੰਮੇ ਬੱਚਿਆਂ ਦੇ ਕੰਨਾਂ ਦੀ ਸੁਣਨ ਸ਼ਕਤੀ ਦੀ ਯੋਗਤਾ ਦੀ ਜਾਂਚ ਹੁੰਦੀ ਹੈ ਅਤੇ ਜੇਕਰ ਕਿਸੇ ਬੱਚੇ ਦੀ ਸੁਣਨ ਸ਼ਕਤੀ ਘੱਟ ਹੈ ਤਾਂ ਉਸ ਦਾ ਸਮੇਂ ਸਿਰ ਇਲਾਜ ਹੋ ਸਕਦਾ ਹੈ ।

About Post Author

Share and Enjoy !

Shares

Leave a Reply

Your email address will not be published.