ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਵਾਲੇ ਬੱਚਿਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਵਚਨਬੱਧ:ਸਿਹਤ ਮੰਤਰੀ

Share and Enjoy !

Shares

 

 

ਵਿਰੋਧੀ ਧਿਰ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ

 

ਚੰਡੀਗੜ, 16 ਅਕਤੂਬਰ:

 

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਪੱਸਟ ਸਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਦੁਰਲੱਭ ਬਿਮਾਰੀਆਂ ਦੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਹਮੇਸ਼ਾ ਤਿਆਰ ਹੈ।

 

ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੁਆਰਾ 30 ਮਾਰਚ, 2021 ਨੂੰ ਦੁਰਲੱਭ ਬਿਮਾਰੀਆਂ ਸਬੰਧੀ ਰਾਸਟਰੀ ਨੀਤੀ ਨੋਟੀਫਾਈ ਕੀਤੀ ਗਈ ਸੀ ਅਤੇ ਇਸ ਸਾਲ 11 ਅਗਸਤ ਨੂੰ ਨਵੇਂ ਦਿਸਾ-ਨਿਰਦੇਸ ਜਾਰੀ ਕੀਤੇ ਗਏ ਸਨ।

ਉਨਾਂ ਕਿਹਾ ਕਿ ਇਸ ਨੀਤੀ ਤਹਿਤ  50 ਲੱਖ ਰੁਪਏ/ਮਰੀਜ ਐਨ.ਪੀ.ਆਰ.ਡੀ. ਇਲਾਜ ਲਾਗਤ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਕਿਹਾ ਕਿ ਇਹ ਵਿਵਸਥਾ ਮਰੀਜ ਦੀ ਕਿਸੇ ਵੀ ਆਰਥਿਕ ਸ੍ਰੇਣੀ ਨੂੰ ਧਿਆਨ ਵਿੱਚ ਨਾ ਰੱਖ ਕੇ ਕੀਤੀ ਗਈ ਹੈ।

 

ਸਿਹਤ ਮੰਤਰੀ ਨੇ ਕਿਹਾ ਕਿ ਪੀਜੀਆਈਐਮਈਆਰ ਚੰਡੀਗੜ ਨੂੰ ਦੁਰਲੱਭ ਬਿਮਾਰੀਆਂ ਤੋਂ ਪੀੜਤ ਬੱਚਿਆਂ ਨੂੰ ਇਹ ਇਲਾਜ ਮੁਹੱਈਆ ਕਰਵਾਉਣ ਤੋਂ ਇਲਾਵਾ ਇਸ ਖੇਤਰ ਵਿੱਚ ਖੋਜ ਲਈ ਪਿਛਲੇ ਸਾਲ 2021 ਤੋਂ ਐਨਪੀਆਰਡੀ ਅਧੀਨ ਸੈਂਟਰ ਆਫ ਐਕਸੀਲੈਂਸ (ਸੀਓਈ) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੀਜੀਆਈ ਚੰਡੀਗੜ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਦੁਰਲੱਭ ਬਿਮਾਰੀਆਂ ਦੇ ਇਨਾਂ ਮਾਮਲਿਆਂ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨਾਂ ਦੇ ਇਲਾਜ ਦੀ ਸਹੂਲਤ ਲਈ ਇੱਕ ਨੋਡਲ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਹੈ।

 

ਉਨਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਪੀਜੀਆਈ ਅਧਿਕਾਰੀਆਂ ਨਾਲ ਤਾਲਮੇਲ ਵਿੱਚ ਹੈ। ਉਨਾਂ ਅੱਗੇ ਕਿਹਾ ਕਿ ਆਰਬੀਐਸਕੇ ਪ੍ਰੋਗਰਾਮ ਤਹਿਤ ਪਹਿਲਾਂ ਤੋਂ ਹੀ ਇਲਾਜ ਲੈ ਰਹੇ ਇਨਾਂ ਮਰੀਜਾਂ ਨੂੰ ਨਿਰਵਿਘਨ ਇਲਾਜ ਮਿਲਦਾ ਰਹੇਗਾ।

ਪੀਜੀਆਈ ਦੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਨਾਂ ਨੇ ਇਨਾਂ ਮਰੀਜਾਂ ਨੂੰ ਐਨਪੀਆਰਡੀ ਰਜਿਸਟਰੀ ‘ਤੇ ਰਜਿਸਟਰ ਕਰਨਾ ਸੁਰੂ ਕਰ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਮਰੀਜ ਦਾ ਇਲਾਜ ਬੰਦ ਨਹੀਂ ਕੀਤਾ ਜਾਵੇਗਾ। ਉਨਾਂ ਇਸ ਸੰਵੇਦਨਸੀਲ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਵੀ ਆਲੋਚਨਾ ਕੀਤੀ।

 

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਦੇ ਇਨਾਂ ਮਰੀਜਾਂ, ਮੁੱਖ ਤੌਰ ‘ਤੇ ਬੱਚਿਆਂ ਨੂੰ ਸੂਬੇ ਦੇ ਫੰਡਾਂ ‘ਚੋਂ ਇਲਾਜ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਦੋਂ ਤੱਕ ਇਸ ਲਈ ਹੋਰ ਵਿਵਸਥਾ ਉਪਲੱਬਧ ਨਹੀਂ ਹੁੰਦੀ। ਉਨਾਂ ਨੇ ਆਰ.ਬੀ.ਐਸ.ਕੇ. ਦੇ ਸਟੇਟ ਪ੍ਰੋਗਰਾਮ ਅਫਸਰ ਨੂੰ ਇਨਾਂ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਨ ਦੇ ਨਿਰਦੇਸ ਦਿੱਤੇ ਹਨ।

 

About Post Author

Share and Enjoy !

Shares

Leave a Reply

Your email address will not be published.