ਸੰਗਤ ਦੀ ਸਹੂਲਤ ਅਤੇ ਸੇਵਾ ਨੂੰ ਪਹਿਲ ਦੇਣਾ ਦਿੱਲੀ ਗੁਰਦੁਆਰਾ ਕਮੇਟੀ ਦੀ ਵਚਨਬੱਧਤਾ : ਕਾਲਕਾ, ਕਾਹਲੋਂ

Share and Enjoy !

Shares

(ਨਿਊਜ਼ ਚੈਕ ਪੋਸਟ) ਨਵੀਂ ਦਿੱਲੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਪ੍ਰਸਾਧਨ ਘਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਹਾਲ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਵਧੇਰੇ ਸਹੂਲਤ ਅਤੇ ਆਰਾਮ ਮਿਲੇਗਾ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਦੀਆਂ ਜ਼ਰੂਰੀ ਜਰੂਰਤਾਵਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਵਧੇਰੇ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਦਾ ਮੂਲ ਉਦੇਸ਼ ਸੰਗਤ ਦੀ ਸਹੂਲਤ, ਸਵੱਛਤਾ ਅਤੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਘਰਾਂ ਵਿਖੇ ਆਉਣ ਵਾਲੀ ਸੰਗਤ ਨੂੰ ਆਰਾਮਦਾਇਕ ਮਾਹੌਲ ਦੇਣ ਲਈ ਵਚਨਬੱਧ ਹੈ ਅਤੇ ਸੰਗਤ ਦੀਆਂ ਲੋੜਾਂ ਅਨੁਸਾਰ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ।

About Post Author

Share and Enjoy !

Shares

Leave a Reply

Your email address will not be published.