– ਹਲਕੇ ਦੇ ਸਮੂਹ ਵੋਟਰ ਇਨਾਂ ਕੈਪਾਂ ਦਾ ਵੱਧ ਤੋਂ ਵੱਧ ਲੈਣ ਲਾਹਾ – ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੋਨਮ ਚੌਧਰੀ
(ਬਲਵਿੰਦਰ ਕੁਮਾਰ) ਲੁਧਿਆਣਾ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 060-ਲੁਧਿਆਣਾ ਪੂਰਬੀ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸੋਨਮ ਚੌਧਰੀ (ਪੀ.ਸੀ.ਐਸ.) ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 16 ਅਕਤੂਬਰ (ਐਤਵਾਰ) ਨੂੰ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਰਾਹੀਂ ਚੋਣ ਹਲਕਾ 060 ਲੁਧਿਆਣਾ ਪੂਰਬੀ ਵਿੱਚ ਪੈਂਦੇ ਸਾਰੇ ਪੋਲਿੰਗ ਬੂਥਾਂ ‘ਤੇ ਵੋਟਰਾਂ ਦੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਬੂਥ ਲੈਵਲ ਅਫਸਰਾਂ (ਬੀ.ਐਲ.ਓਜ) ਪਾਸੋਂ ਕੀਤਾ ਜਾਣਾ ਹੈ।
ਉਨਾਂ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਭੱਵਿਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵੋਟਰਾਂ ਦਾ ਆਧਾਰ ਕਾਰਡ ਨੰਬਰ ਉਨਾਂ ਦੇ ਵੋਟਰ ਸ਼ਨਾਖਤੀ ਕਾਰਡ ਨਾਲ ਲਿੰਕ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਇਨਾਂ ਕੈਪਾਂ ‘ਤੇ ਸਬੰਧਤ ਬੀ.ਐਲ.ਓ. ਸਵੇਰੇ 09 ਵਜੇ ਤੋਂ 05 ਵਜੇ ਤੱਕ ਬੈਠ ਕੇ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ ਅਤੇ ਹਰੇਕ ਉਹ ਵੋਟਰ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੈ, ਉਹ ਵੋਟਰ ਆਪਣਾ ਆਧਾਰ ਲਿੰਕ ਕਰਵਾ ਸਕਦਾ ਹੈ।
ਉਨਾਂ ਇਹ ਵੀ ਦੱਸਿਆ ਕਿ ਵੋਟਰ ਫਾਰਮ ਨੰਬਰ 6-ਬੀ ਵਿੱਚ ਆਪਣਾ ਆਧਾਰ ਨੰਬਰ ਭਰ ਕੇ ਆਪਣੇ ਬੀ.ਐਲ.ਓ. ਨੂੰ ਜਮਾਂ ਕਰਵਾ ਸਕਦੇ ਹਨ ਅਤੇ ਵੋਟਰ ਆਪਣਾ ਆਧਾਰ ਨੰਬਰ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ., ਵੋਟਰ ਹੈਲਪ ਲਾਇਨ ਅਤੇ ਵੋਟਰ ਪੋਰਟਲ ‘ਤੇ ਆਨਲਾਈਨ ਵੀ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਫਾਰਮ ਨੰਬਰ 6-ਬੀ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਬੂਥ ਲੈਵਲ ਅਫਸਰ ਕੋਲ ਦਫਤਰੀ ਕੰਮ ਵਾਲੇ ਦਿਨ ਵੀ ਜਮਾਂ ਕਰਵਾਇਆ ਜਾ ਸਕਦਾ ਹੈ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸੋਨਮ ਚੌਧਰੀ ਵੱਲੋਂ ਹਲਕਾ 060 ਲੁਧਿਆਣਾ ਪੂਰਬੀ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਹਿੰਮ ਵਿਚ ਵੱਧ ਤੋ ਵੱਧ ਆਪਣੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਕੇ ਕੈਂਪਾਂ ਦਾ ਲਾਹਾ ਲਿਆ ਜਾਵੇ।