( ਤਰਸੇਮ ਦੀਵਾਨਾ) ਹੁਸ਼ਿਆਰਪੁਰ| ਆਪਣੇ ਵਹੀਕਲਾਂ ਤੇ ਨਿਸ਼ਾਨ ਸਾਹਿਬ ਲਗਾ ਕੇ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਗਈਆਂ ਸੰਗਤਾਂ ਵਲੋਂ ਹਿਮਾਚਲ ਪ੍ਰਦੇਸ਼ ਚ ਵੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਹੁੰਚਣ ਤੇ ਹਿਮਾਚਲ ਪੁਲੀਸ ਵੱਲੋਂ ਉੱਥੋਂ ਦੀ ਭਾਜਪਾ ਸਰਕਾਰ ਦੀ ਸ਼ਹਿ ਉੱਤੇ ਅਤੇ ਹਿੰਦੂਤਵੀ ਜਥੇਬੰਦੀ ਕਰਨੀ ਸੈਨਾ ਵੱਲੋਂ ਕੀਤੀ ਗੁੰਡਾਗਰਦੀ ਅਤੇ ਉਨ੍ਹਾਂ ਦੇ ਵ੍ਹੀਕਲਾਂ ਤੋਂ ਨਿਸ਼ਾਨ ਸਾਹਿਬ ਉਤਾਰਨ ਅਤੇ ਚਲਾਨ ਕੱਟਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਅਤੇ ਸਿੱਖ ਸੰਗਤਾਂ ਦੀਆਂ ਵੋਟਾਂ ਲੈ ਕੇ ਵੱਡੀ ਪੱਧਰ ਤੇ ਜਿੱਤ ਪ੍ਰਾਪਤ ਕੀਤੀ ਪਰ ਹੁਣ ਹਿਮਾਚਲ ਪੁਲੀਸ ਤੇ ਕੱਟੜ ਹਿੰਦੂਤਵੀ ਜਥੇਬੰਦੀ ਕਰਨੀ ਸੈਨਾ ਦੇ ਵੱਲੋਂ ਭਾਜਪਾ ਸਰਕਾਰ ਦੀ ਸ਼ਹਿ ਉੱਤੇ ਸਿੱਖ ਨੌਜਵਾਨਾਂ ਅਤੇ ਸਿੱਖ ਸੰਗਤਾਂ ਦੇ ਵਹੀਕਲਾਂ ਤੋਂ ਨਿਸ਼ਾਨ ਸਾਹਿਬ ਉਤਾਰ ਕੇ ਉਨ੍ਹਾਂ ਨਾਲ ਕੀਤੀ ਗਈ ਗੁੰਡਾਗਰਦੀ ਅਤੇ ਬਦਸਲੂਕੀ ਬਾਰੇ ਚੁੱਪ ਕਿਉਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣ ਖੁਣ ਨੇ ਸੀਨੀਅਰ ਆਗੂਆਂ ਦੀ ਹਾਜ਼ਰੀ ਚ ਕੀਤਾ ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਐਲਾਨਿਆ ਗਿਆ ਹੈ ਪਰ ਹਿਮਾਚਲ ਦੀ ਮੁਤੱਸਬੀ ਪੁਲਸ ਵੱਲੋਂ ਭਾਜਪਾ ਸਰਕਾਰ ਤੇ ਕਰਣੀ ਸੈਨਾ ਦੇ ਆਗੂਆਂ ਦੇ ਦਬਾਅ ਹੇਠ ਨੌਜਵਾਨਾਂ ਦੇ ਵਹੀਕਲਾਂ ਤੇ ਨਿਸ਼ਾਨ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਦੀ ਫੋਟੋ ਲੱਗੀ ਹੋਣ ਕਾਰਨ ਚਲਾਨ ਕੱਟੇ ਗਏ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਖਤ ਲਫਜਾਂ ਵਿੱਚ ਨਿਖੇਧੀ ਕਰਦਾ ਹੈ ਤੇ ਜੇਕਰ ਪੁਲਸ ਅਤੇ ਕੱਟੜ ਹਿੰਦੂਤਵੀ ਜਥੇਬੰਦੀ ਕਰਨੀ ਸੈਨਾ ਨੇ ਆਪਣਾ ਵਤੀਰਾ ਨਾ ਬਦਲਿਆ ਤਾਂ ਇਸ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ ਇਸ ਸਮੇਂ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਪਰਮਿੰਦਰ ਸਿੰਘ ਮੁਕੇਰੀਆਂ ਸੁਖਵਿੰਦਰ ਸਿੰਘ ਚੱਕ ਬਾਮੂ ਤੇ ਸਤਨਾਮ ਸਿੰਘ ਧਾਮੀਆਂ ਆਦਿ ਹਾਜ਼ਰ ਸਨ ।